Ezekiel 16:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੇਰੇ ਸਾਰੇ ਪ੍ਰੇਮੀਆਂ ਨੂੰ ਇਕੱਠਿਆਂ ਕਰ ਰਿਹਾ ਹਾਂ। ਮੈਂ ਉਨ੍ਹਾਂ ਸਾਰੇ ਆਦਮੀਆਂ ਨੂੰ ਲਿਆਵਾਂਗਾ ਜਿਨ੍ਹਾਂ ਨੂੰ ਤੂੰ ਪਿਆਰ ਕੀਤਾ ਅਤੇ ਉਨ੍ਹਾਂ ਆਦਮੀਆਂ ਨੂੰ ਵੀ, ਜਿਨ੍ਹਾਂ ਨੂੰ ਤੂੰ ਨਫ਼ਰਤ ਕੀਤੀ। ਮੈਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਕਰਕੇ ਲਿਆਵਾਂਗਾ ਅਤੇ ਉਨ੍ਹਾਂ ਨੂੰ ਤੇਰਾ ਨੰਗੇਜ਼ ਦਿਖਾਵਾਂਗਾ। ਉਹ ਤੈਨੂੰ ਪੂਰੀ ਤਰ੍ਹਾਂ ਨੰਗਿਆਂ ਦੇਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਨ੍ਹਾਂ ਨੂੰ ਤੂੰ ਸੁਆਦ ਦਿੰਦੀ ਸੈਂ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੂੰ ਤੂੰ ਪਿਆਰ ਕਰਦੀ ਸੈਂ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨਾਲ ਤੂੰ ਵੈਰ ਰੱਖਦੀ ਸੈਂ, ਇਕੱਠਿਆਂ ਕਰਾਂਗਾ ਅਤੇ ਮੈਂ ਉਨ੍ਹਾਂ ਨੂੰ ਚੁਫੇਰਿਓਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ ਤਾਂ ਜੋ ਓਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਹਨਾਂ ਨਾਲ ਤੂੰ ਸੰਬੰਧ ਬਣਾਏ, ਉਹਨਾਂ ਸਾਰਿਆਂ ਨੂੰ ਜਿਹਨਾਂ ਨੂੰ ਤੂੰ ਪਿਆਰ ਕਰਦੀ ਸੀ ਅਤੇ ਉਹਨਾਂ ਸਾਰਿਆਂ ਨਾਲ ਜਿਹਨਾਂ ਨਾਲ ਤੂੰ ਵੈਰ ਰੱਖਦੀ ਸੀ, ਇਕੱਠਿਆਂ ਕਰਾਂਗਾ, ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ। ਉਹਨਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ, ਤਾਂ ਜੋ ਉਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ।