Ezekiel 16:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਉਨ੍ਹਾਂ ਪ੍ਰੇਮੀਆਂ ਦੇ ਹਵਾਲੇ ਕਰ ਦਿਆਂਗਾ। ਉਹ ਤੇਰੇ ਬੇਹਾਂ ਨੂੰ ਤਬਾਹ ਕਰ ਦੇਣਗੇ। ਉਹ ਤੇਰੇ ਉਪਾਸਨਾ ਸਥਾਨਾਂ ਨੂੰ ਸਾੜ ਦੇਣਗੇ। ਉਹ ਤੇਰੇ ਕੱਪੜੇ ਪਾੜ ਦੇਣਗੇ ਅਤੇ ਤੇਰੇ ਖੂਬਸੂਰਤ ਗਹਿਣੇ ਖੋਹ ਲੈਣਗੇ। ਉਹ ਤੈਨੂੰ ਓਸੇ ਤਰ੍ਹਾਂ ਨੰਗੀ ਬੁਚ੍ਚੀ ਕਰਕੇ ਛੱਡ ਦੇਣਗੇ। ਜਿਵੇਂ ਮੈਂ ਤੈਨੂੰ ਲੱਭਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਉਨ੍ਹਾਂ ਦੇ ਹੱਥ ਵਿੱਚ ਦਿਆਂਗਾ ਅਤੇ ਓਹ ਤੇਰੇ ਗੁੰਬਜ਼ ਢਾਹ ਸੁੱਟਣਗੇ ਅਤੇ ਤੇਰੇ ਉੱਚੇ ਅਸਥਾਨ ਤੋੜ ਦੇਣਗੇ ਅਤੇ ਤੇਰੇ ਲੀੜੇ ਨੋਚ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਛੱਡ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ, ਉਹ ਤੇਰਾ ਗੁੰਬਦ ਢਾਹ ਸੁੱਟਣਗੇ, ਤੇਰੇ ਉੱਚੇ ਸਥਾਨ ਤੋੜ ਦੇਣਗੇ ਅਤੇ ਤੇਰੇ ਕੱਪੜੇ ਲਾਹ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਕਰਕੇ ਛੱਡ ਜਾਣਗੇ।