Ezekiel 16:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੀ ਮਾਂ ਦੀ ਧੀ ਹੈਂ। ਤੂੰ ਆਪਣੇ ਪਤੀ ਜਾਂ ਆਪਣੇ ਬੱਚਿਆਂ ਦਾ ਕੋਈ ਧਿਆਨ ਨਹੀਂ ਰੱਖਦੀ। ਤੂੰ ਬਿਲਕੁਲ ਆਪਣੀ ਭੈਣ ਵਰਗੀ ਹੈਂ। ਤੁਸੀਂ ਦੋਹਾਂ ਨੇ ਆਪਣੇ ਪਤੀ ਅਤੇ ਆਪਣੇ ਬੱਚਿਆਂ ਨੂੰ ਨਫ਼ਰਤ ਕੀਤੀ। ਤੁਸੀਂ ਬਿਲਕੁਲ ਆਪਣੇ ਮਾਪਿਆਂ ਵਰਗੀਆਂ ਹੋਂ। ਤੁਹਾਡੀ ਮਾਂ ਹਿੱਤੀ ਸੀ ਅਤੇ ਤੁਹਾਡਾ ਪਿਤਾ ਅਮੂਰੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀ ਉਸ ਮਾਂ ਦੀ ਧੀ ਹੈਂ ਜਿਹੜੀ ਆਪਣੇ ਪਤੀ ਅਤੇ ਆਪਣੇ ਬੱਚਿਆਂ ਤੋਂ ਘਿਣ ਕਰਦੀ ਸੈਂ ਅਤੇ ਤੂੰ ਆਪਣੀਆਂ ਉਨ੍ਹਾਂ ਭੈਣਾਂ ਦੀ ਭੈਣ ਹੈਂ ਜਿਹੜੀਆਂ ਆਪਣੇ ਪਤੀਆਂ ਅਤੇ ਬੱਚਿਆਂ ਤੋਂ ਘਿਣ ਕਰਦੀਆਂ ਸਨ, - ਤੇਰੀ ਮਾਂ ਹਿੱਤੀ ਅਤੇ ਤੇਰਾ ਪਿਉ ਅਮੂਰੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਉਸ ਮਾਂ ਦੀ ਧੀ ਹੈਂ, ਜਿਹੜੀ ਆਪਣੇ ਪਤੀ ਅਤੇ ਆਪਣੇ ਬੱਚਿਆਂ ਤੋਂ ਘਿਣ ਕਰਦੀ ਸੀ ਅਤੇ ਤੂੰ ਆਪਣੀਆਂ ਉਹਨਾਂ ਭੈਣਾਂ ਦੀ ਭੈਣ ਹੈਂ, ਜਿਹੜੀਆਂ ਆਪਣੇ ਪਤੀਆਂ ਅਤੇ ਬੱਚਿਆਂ ਤੋਂ ਘਿਣ ਕਰਦੀਆਂ ਸਨ, ਤੇਰੀ ਮਾਂ ਹਿੱਤੀ ਅਤੇ ਤੇਰਾ ਪਿਓ ਅਮੋਰੀ ਸੀ।