Ezekiel 17:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਕਹਾਣੀ ਨੂੰ ਇਸਰਾਏਲ ਦੇ ਲੋਕਾਂ ਨੂੰ ਸਮਝਾਓ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਹਨ। ਉਨ੍ਹਾਂ ਨੂੰ ਇਹ ਗੱਲਾਂ ਦੱਸ: ਪਹਿਲਾ ਬਾਜ਼ (ਨਬੂਕਦਨੱਸਰ ਹੈ) ਬਾਬਲ ਦਾ ਰਾਜਾ ਹੈ। ਉਹ ਯਰੂਸ਼ਲਮ ਵਿੱਚ ਆਇਆ ਅਤੇ ਰਾਜੇ ਅਤੇ ਹੋਰਨਾਂ ਆਗੂਆਂ ਨੂੰ ਫ਼ੜ ਕੇ ਲੈ ਗਿਆ। ਉਹ ਉਨ੍ਹਾਂ ਨੂੰ ਬਾਬਲ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਆਕੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਨ੍ਹਾਂ ਗੱਲਾਂ ਦਾ ਮਤਲਬ ਨਹੀਂ ਜਾਣਦੇ? ਉਨ੍ਹਾਂ ਨੂੰ ਆਖ ਕਿ ਵੇਖੋ, ਬਾਬਲ ਦੇ ਪਾਤਸ਼ਾਹ ਨੇ ਯਰੂਸ਼ਲਮ ਉੱਤੇ ਹੱਲਾ ਕੀਤਾ ਅਤੇ ਉਸ ਦੇ ਪਾਤਸ਼ਾਹ ਨੂੰ ਅਤੇ ਉਸ ਦੇ ਸਰਦਾਰਾਂ ਨੂੰ ਫੜ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਵਿਦਰੋਹੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਹਨਾਂ ਗੱਲਾਂ ਦਾ ਅਰਥ ਨਹੀਂ ਜਾਣਦੇ? ਉਹਨਾਂ ਨੂੰ ਆਖ ਕਿ ਵੇਖੋ, ਬਾਬਲ ਦੇ ਰਾਜੇ ਨੇ ਯਰੂਸ਼ਲਮ ਉੱਤੇ ਹਮਲਾ ਕੀਤਾ, ਉਸ ਦੇ ਰਾਜੇ ਨੂੰ ਅਤੇ ਉਸ ਦੇ ਹਾਕਮਾਂ ਨੂੰ ਫੜ੍ਹ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ।