Ezekiel 17:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਨਬੂਕਦਨੱਸਰ ਨੇ ਰਾਜੇ ਦੇ ਘਰਾਣੇ ਦੇ ਇੱਕ ਸਦੱਸ਼ ਨਾਲ ਇਕਰਾਰਨਾਮਾ ਕੀਤਾ। ਨਬੂਕਦਨੱਸਰ ਨੇ ਉਸ ਨੂੰ ਇੱਕ ਇਕਰਾਰ ਕਰਨ ਲਈ ਮਜ਼ਬੂਰ ਕਰ ਦਿੱਤਾ। ਇਸ ਲਈ ਉਸ ਬੰਦੇ ਨੇ ਨਬੂਕਦਨੱਸਰ ਨਾਲ ਵਫ਼ਾਦਾਰੀ ਦਾ ਇਕਰਾਰ ਕੀਤਾ। ਨਬੂਕਦਨੱਸਰ ਨੇ ਇਸ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿੱਤਾ। ਫ਼ੇਰ ਉਹ ਸਾਰੇ ਤਾਕਤਵਰ ਲੋਕਾਂ ਨੂੰ ਯਹੂਦਾਹ ਤੋਂ ਬਾਹਰ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਸ਼ਾਹੀ ਨਸਲ ਵਿੱਚੋਂ ਇੱਕ ਨੂੰ ਲਿਆ ਅਤੇ ਉਹ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਤੋਂ ਸੌਂਹ ਲਈ ਅਤੇ ਦੇਸ ਦੇ ਸੂਰਮਿਆਂ ਨੂੰ ਵੀ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਸ਼ਾਹੀ ਵੰਸ਼ ਵਿੱਚੋਂ ਇੱਕ ਨੂੰ ਲੈ ਕੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਤੋਂ ਸਹੁੰ ਲਈ ਅਤੇ ਦੇਸ ਦੇ ਸੂਰਮਿਆਂ ਨੂੰ ਵੀ ਲੈ ਗਿਆ,