Ezekiel 17:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਸ ਨਵੇਂ ਰਾਜੇ ਨੇ ਕਿਸੇ ਤਰ੍ਹਾਂ ਨਬੂਕਦਨੱਸਰ ਦੇ ਵਿਰੁੱਧ ਬਗਾਵਤ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਮਿਸਰ ਤੋਂ ਸਹਾਇਤਾ ਮੰਗਣ ਲਈ ਸੰਦੇਸ਼ਵਾਹਕ ਭੇਜੇ। ਨਵੇਂ ਰਾਜੇ ਨੇ ਬਹੁਤ ਸਾਰੇ ਘੋੜਿਆਂ ਅਤੇ ਫ਼ੌਜੀਆਂ ਦੀ ਮੰਗ ਕੀਤੀ। ਹੁਣ, ਕੀ ਤੁਹਾਡਾ ਖਿਆਲ ਹੈ ਕਿ ਯਹੂਦਾਹ ਦਾ ਨਵਾਂ ਰਾਜਾ ਸਫ਼ਲ ਹੋ ਜਾਵੇਗਾ? ਕੀ ਤੁਹਾਡਾ ਖਿਆਲ ਹੈ ਕਿ ਨਵੇਂ ਰਾਜੇ ਕੋਲ ਇੰਨੀ ਤਾਕਤ ਹੋਵੇਗੀ ਕਿ ਉਹ ਇਕਰਾਰਨਾਮੇ ਨੂੰ ਤੋੜ ਸੱਕੇ ਅਤੇ ਸਜ਼ਾ ਤੋਂ ਬਚ ਸੱਕੇ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਬਹੁਤ ਸਾਰੇ ਆਦਮੀ ਤੇ ਘੋੜੇ ਲੈਣ ਲਈ ਮਿਸਰ ਵਿੱਚ ਏਲਚੀ ਘੱਲ ਕੇ ਉਸ ਦੇ ਵਿਰੁੱਧ ਆਕੀ ਹੋ ਗਿਆ। ਕੀ ਉਹ ਸਫਲ ਹੋਵੇਗਾ? ਕੀ ਅਜਿਹਾ ਕਰਨ ਵਾਲਾ ਬਚ ਸੱਕਦਾ ਹੈ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਨੇ ਬਹੁਤ ਸਾਰੇ ਮਨੁੱਖ ਤੇ ਘੋੜੇ ਲੈਣ ਲਈ ਮਿਸਰ ਵਿੱਚ ਸੰਦੇਸ਼ਵਾਹਕ ਭੇਜ ਕੇ ਉਸ ਦੇ ਵਿਰੁੱਧ ਵਿਦਰੋਹੀ ਹੋ ਗਿਆ। ਕੀ ਉਹ ਸਫ਼ਲ ਹੋਵੇਗਾ? ਕੀ ਅਜਿਹਾ ਕਰਨ ਵਾਲਾ ਬਚ ਸਕਦਾ ਹੈ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ?