Ezekiel 18:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ, ਹੋ ਸੱਕਦਾ ਹੈ ਕਿ ਕੋਈ ਚੰਗਾ ਬੰਦਾ ਨੇਕੀ ਛੱਡ ਦੇਵੇ। ਹੋ ਸੱਕਦਾ ਹੈ ਕਿ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲੇ ਅਤੇ ਉਹ ਸਾਰੀਆਂ ਭਿਆਨਕ ਗੱਲਾਂ ਕਰਨ ਲੱਗ ਜਾਵੇ ਜਿਹੜੀਆਂ ਮੰਦੇ ਬੰਦੇ ਨੇ ਅਤੀਤ ਵਿੱਚ ਕੀਤੀਆਂ ਸਨ, (ਉਹ ਮੰਦਾ ਬੰਦਾ ਤਾਂ ਤਬਦੀਲ ਹੋ ਗਿਆ ਸੀ ਇਸ ਲਈ ਉਹ ਜਿਉਂ ਸੱਕਦਾ ਹੈ!) ਇਸ ਲਈ ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬਦ ਬਣ ਜਾਂਦਾ ਹੈ, ਤਾਂ ਪਰਮੇਸ਼ੁਰ ਉਸ ਦੇ ਕੀਤੇ ਨੇਕ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਇਹ ਗੱਲ ਚੇਤੇ ਰੱਖੇਗਾ ਕਿ ਉਹ ਉਸ ਦੇ ਵਿਰੁੱਧ ਹੋ ਗਿਆ ਸੀ ਅਤੇ ਪਾਪ ਕਰਨ ਲੱਗ ਪਿਆ ਸੀ। ਇਸ ਲਈ ਉਹ ਬੰਦਾ ਅਪਣੇ ਪਾਪਾਂ ਕਾਰਣ ਮਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਵਿੱਚ ਜੋ ਉਸ ਬੇਈਮਾਨੀ ਨਾਲ ਕੀਤੀ ਅਤੇ ਆਪਣੇ ਪਾਪ ਵਿੱਚ ਜੋ ਉਸ ਪਾਪ ਨਾਲ ਕੀਤਾ, ਉਹ ਦੇ ਵਿੱਚ ਉਹ ਮਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ।