Ezekiel 2:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਲੋਕ ਤੇਰੀ ਗੱਲ ਨਹੀਂ ਸੁਣਨਗੇ। ਉਹ ਮੇਰੇ ਵਿਰੁੱਧ ਪਾਪ ਕਰਨ ਤੋਂ ਨਹੀਂ ਹਟਣਗੇ। ਕਿਉਂ ਕਿ ਉਹ ਲੋਕ ਬਹੁਤ ਵਿਦਰੋਹੀ ਹਨ-ਉਹ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ। ਪਰ ਤੂੰ ਉਨ੍ਹਾਂ ਨੂੰ ਇਹ ਗੱਲਾਂ ਜ਼ਰੂਰ ਆਖੀਂ ਤਾਂ ਜੋ ਉਹ ਜਾਣ ਲੈਣ ਕਿ ਉਨ੍ਹਾਂ ਦੇ ਦਰਮਿਆਨ ਇੱਕ ਨਬੀ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਭਾਵੇਂ ਓਹ ਸੁਣਨ ਯਾ ਨਾ ਸੁਣਨ ਕਿਉਂ ਜੋ ਓਹ ਤਾਂ ਇੱਕ ਆਕੀ ਘਰਾਣਾ ਹੈ, ਪਰ ਓਹ ਜਾਣ ਲੈਣਗੇ ਕਿ ਉਨ੍ਹਾਂ ਦੇ ਵਿੱਚ ਇੱਕ ਨਬੀ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਹ ਸੁਣਨ ਜਾਂ ਨਾ ਸੁਣਨ ਕਿਉਂ ਜੋ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ, ਪਰ ਉਹ ਜਾਣ ਲੈਣਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਪਰਗਟ ਹੋਇਆ ਹੈ।