Ezekiel 20:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਪਰ ਇਸਰਾਏਲ ਦਾ ਪਰਿਵਾਰ ਮਾਰੂਬਲ ਵਿੱਚ ਮੇਰੇ ਵਿਰੁੱਧ ਹੋ ਗਿਆ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਜੇ ਕੋਈ ਬੰਦਾ ਉਨ੍ਹਾਂ ਕਨੂੰਨ ਨੂੰ ਮਂਨੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਉਨ੍ਹਾਂ ਦਿਨਾਂ ਵਿੱਚ ਕਈ ਵਾਰੀ ਕੰਮ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਵਿੱਚ ਬਰਬਾਦ ਕਰਨ ਦਾ ਨਿਆਂ ਕੀਤਾ-ਆਪਣੇ ਕਹਿਰ ਦੀ ਪੂਰੀ ਤਾਕਤ ਉਨ੍ਹਾਂ ਨੂੰ ਮਹਿਸੂਸ ਕਰਨ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੈਥੋਂ ਆਕੀ ਹੋ ਗਿਆ, ਓਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦਿਆ ਜਿਨ੍ਹਾਂ ਉੱਤੇ ਆਦਮੀ ਅਮਲ ਕਰੇ ਤਾਂ ਉਨ੍ਹਾਂ ਦੇ ਵਿਚ ਜੀਉਂਦਾ ਰਹੇ ਅਤੇ ਉਨ੍ਹਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ। ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਨ੍ਹਾਂ ਉੱਤੇ ਆਪਣਾ ਕਹਿਰ ਪਾ ਕੇ ਉਨ੍ਹਾਂ ਨੂੰ ਮਲੀਆ ਮੇਟ ਕਰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੇਰੇ ਤੋਂ ਬਾਗੀ ਹੋ ਗਿਆ, ਉਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦ ਕੀਤਾ, ਜਿਹਨਾਂ ਉੱਤੇ ਮਨੁੱਖ ਜੇਕਰ ਅਮਲ ਕਰੇ ਤਾਂ ਉਹਨਾਂ ਦੇ ਵਿੱਚ ਜੀਉਂਦਾ ਰਹੇ, ਪਰ ਉਹਨਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ। ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਕਹਿਰ ਪਾ ਕੇ ਉਹਨਾਂ ਦਾ ਵਿਨਾਸ਼ ਕਰ ਦਿਆਂਗਾ।