Ezekiel 20:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਪਰ ਉਹ ਬੱਚੇ ਵੀ ਮੇਰੇ ਵਿਰੁੱਧ ਹੋ ਗਏ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਉਹ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਮੈਂ ਉਨ੍ਹਾਂ ਨੂੰ ਆਖੀਆਂ ਸਨ। ਅਤੇ ਉਹ ਚੰਗੇ ਕਨੂੰਨ ਹਨ। ਜੇ ਕੋਈ ਬੰਦਾ ਉਨ੍ਹਾਂ ਦੀ ਪਾਲਣਾ ਕਰੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਦਿਨਾਂ ਨਾਲ ਅਜਿਹਾ ਵਿਹਾਰ ਕੀਤਾ ਜਿਵੇਂ ਉਹ ਮਹੱਤਵਪੂਰਣ ਨਹੀਂ ਸਨ। ਇਸ ਲਈ ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਕਰਨ ਦਾ ਨਿਆਂ ਕੀਤਾ ਅਤੇ ਆਪਣੇ ਕਹਿਰ ਨੂੰ ਪੂਰੀ ਤਰ੍ਹਾਂ ਮਹਿਸੂਸ ਕਰਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪੁੱਤ੍ਰ ਮੇਰੇ ਵਿਰੁੱਧ ਆਕੀ ਹੋਏ, ਓਹ ਮੇਰੀਆਂ ਬਿਧੀਆਂ ਤੇ ਨਾ ਤੁਰੇ, ਨਾ ਮੇਰੇ ਹੁਕਮਾਂ ਦੀ ਪਾਲਨਾ ਕਰ ਕੇ ਅਮਲ ਕੀਤਾ ਜਿਨ੍ਹਾਂ ਤੇ ਜੇ ਕਰ ਕੋਈ ਆਦਮੀ ਅਮਲ ਕਰੇ ਤਾਂ ਉਨ੍ਹਾਂ ਵਿੱਚ ਜੀਉਂਦਾ ਰਹੇਗਾ। ਉਨ੍ਹਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਨ੍ਹਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ। ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਜੋ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ।