Ezekiel 20:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਫ਼ੇਰ ਵੀ ਉਨ੍ਹਾਂ ਨੂੰ ਉਸ ਧਰਤੀ ਤੇ ਲਿਆਂਦਾ ਜਿਸ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ। ਉਨ੍ਹਾਂ ਨੇ ਸਾਰੀਆਂ ਪਹਾੜੀਆਂ ਅਤੇ ਹਰੇ ਰੁੱਖਾਂ ਨੂੰ ਦੇਖਿਆ, ਇਸ ਲਈ ਉਹ ਉਨ੍ਹਾਂ ਸਾਰੀਆਂ ਥਾਵਾਂ ਉੱਤੇ ਉਪਾਸਨਾ ਕਰਨ ਲਈ ਗਏ। ਅਤੇ ਉਹ ਉਨ੍ਹਾਂ ਥਾਵਾਂ ਉੱਤੇ ਆਪਣੀਆਂ ਬਲੀਆਂ ਅਤੇ ਕ੍ਰੋਧ ਦਿਵਾਉਣ ਦੇ ਚੜ੍ਹਾਵੇ ਲੈ ਗਏ। ਉਨ੍ਹਾਂ ਨੇ ਅਜਿਹੀਆਂ ਬਲੀਆਂ ਚੜ੍ਹਾਈਆਂ ਜਿਹੜੀਆਂ ਮਿੱਠੀ ਸੁਗੰਧ ਵਾਲੀਆਂ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਥਾਵਾਂ ਉੱਤੇ ਪੀਣ ਦੀਆਂ ਭੇਟਾਂ ਵੀ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਜਦੋਂ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਨ੍ਹਾਂ ਨੂੰ ਦੇਣ ਦੀ ਮੈਂ ਸੌਂਹ ਖਾਧੀ ਸੀ ਤਾਂ ਉਨ੍ਹਾਂ ਨੇ ਜਿਸ ਉੱਚੇ ਪਰਬਤ ਅਤੇ ਉਸ ਘਣੇ ਰੁੱਖ ਨੂੰ ਵੇਖਿਆ ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਏ ਅਤੇ ਉੱਥੇ ਹੀ ਆਪਣੀ ਸੁਗੰਧੀ ਧੂਪ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਹਲੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਜਦੋਂ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਹਨਾਂ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਤਾਂ ਉਹਨਾਂ ਨੇ ਜਿਸ ਉੱਚੇ ਪਰਬਤ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ। ਉੱਥੇ ਹੀ ਆਪਣੀ ਸੁਗੰਧੀ ਧੂਫ਼ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ।