Ezekiel 20:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਸੇ ਤਰ੍ਹਾਂ ਦੀਆਂ ਸੁਗਾਤਾਂ ਦੇ ਰਹੇ ਹੋ। ਤੁਸੀਂ ਆਪਣੇ ਬੱਚਿਆਂ ਨੂੰ ਅੱਗ ਵਿੱਚ ਸੁੱਟ ਰਹੇ ਹੋ। ਆਪਣੇ ਝੂਠੇ ਦੇਵਤਿਆਂ ਨੂੰ ਦਿੱਤੇ ਦਾਨ ਵਜੋਂ ਤੁਸੀਂ ਅੱਜ ਤੱਕ ਵੀ ਆਪਣੇ ਆਪ ਨੂੰ ਉਨ੍ਹਾਂ ਬੁੱਤਾਂ ਨਾਲ ਨਾਪਾਕ ਬਣਾ ਰਹੇ ਹੋ! ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਮੈਨੂੰ ਇਹ ਚਾਹੀਦਾ ਹੈ ਕਿ ਮੈਂ ਤੁਹਾਨੂੰ ਆਪਣੇ ਵੱਲ ਆਉਣ ਦਿਆਂ ਅਤੇ ਸਲਾਹ ਮੰਗਣ ਦੇਵਾਂ? ਮੈਂ ਯਹੋਵਾਹ ਅਤੇ ਪ੍ਰਭੂ ਹਾਂ। ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਡੇ ਸਵਾਲਾਂ ਦੇ ਜਵਾਬ ਨਹੀਂ ਦਿਆਂਗਾ ਅਤੇ ਤੁਹਾਨੂੰ ਸਲਾਹ ਨਹੀਂ ਦਿਆਂਗਾ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਤੁਸੀਂ ਆਪਣੀਆਂ ਸੁਗਾਤਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤ੍ਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੀਕਰ ਭ੍ਰਿਸ਼ਟ ਕਰਦੇ ਹੋ ਤਾਂ ਹੇ ਇਸਰਾਏਲ ਦੇ ਘਰਾਣੇ ਕੀ ਤੁਸੀਂ ਮੇਰੇ ਕੋਲੋਂ ਕੁਝ ਤਾਂ ਪੁੱਛ ਸੱਕਦੇ ਹੋ? ਪ੍ਰਭੁ ਯਹੋਵਾਹ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸੌਂਹ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸੱਕੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੱਕ ਭਰਿਸ਼ਟ ਕਰਦੇ ਹੋ, ਤਾਂ ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁਝ ਪੁੱਛ ਸਕਦੇ ਹੋ? ਪ੍ਰਭੂ ਯਹੋਵਾਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸਕੋਗੇ।