Ezekiel 20:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੱਖਣ ਦੇ ਜੰਗਲ ਨੂੰ ਆਖ, ‘ਯਹੋਵਾਹ ਦੇ ਸ਼ਬਦ ਨੂੰ ਸੁਣੋ। ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ: ਦੇਖੋ, ਮੈਂ ਤੁਹਾਡੇ ਜੰਗਲ ਵਿੱਚ ਅੱਗ ਲਾਉਣ ਲਈ ਤਿਆਰ ਹਾਂ। ਅੱਗ ਹਰ ਹਰੇ ਤੇ ਸੁੱਕੇ ਰੁੱਖ ਨੂੰ ਬਰਬਾਦ ਕਰ ਦੇਵੇਗੀ। ਬਲਦੀ ਲਾਟ ਬੁਝੇਗੀ ਨਹੀਂ। ਦੱਖਣ ਤੋਂ ਉੱਤਰ ਤੀਕ ਦੀ ਸਾਰੀ ਧਰਤੀ ਅੱਗ ਵਿੱਚ ਸੜ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ! ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉੱਤਰ ਤਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ।