Ezekiel 20:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਨ੍ਹਾਂ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ: ਜਿਸ ਦਿਨ ਮੈ ਇਸਰਾਏਲ ਨੂੰ ਚੁਣਿਆ ਸੀ, ਮੈਂ ਯਕੱੂਬ ਦੇ ਪਰਿਵਾਰ ਲਈ ਹੱਥ ਖੜ੍ਹਾ ਕੀਤਾ ਸੀ ਅਤੇ ਉਨ੍ਹਾਂ ਨਾਲ ਮਿਸਰ ਵਿੱਚ ਇੱਕ ਇਕਰਾਰ ਕੀਤਾ ਸੀ। ਮੈਂ ਆਪਣਾ ਹੱਥ ਖੜ੍ਹਾ ਕੀਤਾ ਸੀ ਅਤੇ ਆਖਿਆ ਸੀ, “ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਦੀ ਵੰਸ ਨਾਲ ਸੌਂਹ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਨ੍ਹਾਂ ਤੇ ਜ਼ਾਹਰ ਕੀਤਾ, ਮੈਂ ਉਨ੍ਹਾਂ ਦੇ ਸਾਹਮਣੇ ਸੌਂਹ ਖਾ ਕਿ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਨਾਲ ਸਹੁੰ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਮੈਂ ਉਹਨਾਂ ਦੇ ਸਾਹਮਣੇ ਸਹੁੰ ਖਾ ਕੇ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।