Ezekiel 21:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਉੱਚੀ ਪੁਕਾਰੀ ਅਤੇ ਚੀਕਾਂ ਮਾਰ, ਆਦਮੀ ਦੇ ਪੁੱਤਰ! ਕਿਉਂ ਕਿ ਮੇਰੇ ਲੋਕਾਂ ਅਤੇ ਇਸਰਾਏਲ ਦੇ ਸਾਰੇ ਹਾਕਮਾਂ ਦੇ ਵਿਰੁੱਧ ਤਲਵਾਰ ਵਰਤੀ ਜਾਵੇਗੀ! ਉਨ੍ਹਾਂ ਹਾਕਮਾਂ ਨੇ ਜੰਗ ਚਾਹੀ ਸੀ-ਇਸ ਲਈ ਉਹ ਮੇਰੇ ਲੋਕਾਂ ਦੇ ਨਾਲ ਹੋਣਗੇ ਜਦੋਂ ਤਲਵਾਰ ਆਵੇਗੀ! ਇਸ ਲਈ ਆਪਣੇ ਦੋਵੇ ਹੱਥ ਪੱਟਾਂ ਉੱਤੇ ਮਾਰ ਅਤੇ ਆਪਣੇ ਸੋਗ ਨੂੰ ਦਰਸਾਉਣ ਲਈ ਉੱਚੀਆਂ ਆਵਾਜ਼ਾਂ ਕੱਢ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਦੁਹਾਈ ਦੇਹ ਅਤੇ ਢਾਹਾਂ ਮਾਰ ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ। ਉਹ ਇਸਰਾਏਲ ਦੇ ਸਾਰੇ ਰਾਜਕੁਮਾਰਾਂ ਤੇ ਚੱਲੇਗੀ। ਉਹ ਮੇਰੀ ਪਰਜਾ ਸਣੇ ਤਲਵਾਰ ਦੇ ਹਵਾਲੇ ਕੀਤੇ ਗਏ ਹਨ ਏਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਦੁਹਾਈ ਦੇ ਅਤੇ ਧਾਹਾਂ ਮਾਰ, ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ। ਉਹ ਇਸਰਾਏਲ ਦੇ ਸਾਰੇ ਪ੍ਰਧਾਨਾਂ ਤੇ ਚੱਲੇਗੀ। ਉਹ ਮੇਰੀ ਪਰਜਾ ਸਮੇਤ ਤਲਵਾਰ ਦੇ ਹਵਾਲੇ ਕੀਤੇ ਗਏ ਹਨ, ਇਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ,