Ezekiel 21:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ, “ਤੁਸੀਂ ਬਹੁਤ ਮੰਦੇ ਕੰਮ ਕੀਤੇ ਹਨ। ਤੁਹਾਡੇ ਪਾਪ ਬਹੁਤ ਸਪੱਸ਼ਟ ਹਨ। ਤੁਸੀਂ ਮੈਨੂੰ ਇਹ ਯਾਦ ਕਰਨ ਲਈ ਮਜਬੂਤ ਕੀਤਾ ਕਿ ਤੁਸੀਂ ਦੋਸ਼ੀ ਹੋ। ਇਸ ਲਈ ਦੁਸ਼ਮਣ ਤੁਹਾਨੂੰ ਆਪਣੇ ਹੱਥ ਵਿੱਚ ਫ਼ੜ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕਿਉਂ ਜੋ ਤੁਸਾਂ ਆਪਣੀ ਬਦੀ ਨੂੰ ਚੇਤੇ ਕਰਾਇਆ ਅਤੇ ਤੁਹਾਡੇ ਅਪਰਾਧ ਪਰਗਟ ਹੋਏ ਇੱਥੋਂ ਤੀਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿੱਸਦੇ ਹਨ। ਤੁਸੀਂ ਖਿਆਲ ਵਿੱਚ ਆ ਗਏ ਹੋ, ਏਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕਿਉਂ ਜੋ ਤੁਸੀਂ ਆਪਣੀ ਬਦੀ ਨੂੰ ਚੇਤੇ ਕਰਾਇਆ ਅਤੇ ਤੁਹਾਡੇ ਅਪਰਾਧ ਪਰਗਟ ਹੋਏ, ਇੱਥੋਂ ਤੱਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿਸਦੇ ਹਨ। ਤੁਸੀਂ ਧਿਆਨ ਵਿੱਚ ਆ ਗਏ ਹੋ, ਇਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ।