Ezekiel 22:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਾਜਕ ਨੇ ਸੱਚਮੁੱਚ ਮੇਰੀਆਂ ਬਿਵਸਬਾ ਨੂੰ ਨੁਕਸਾਨ ਪੁਚਾਇਆ ਹੈ। ਉਹ ਮੇਰੀਆਂ ਪਵਿੱਤਰ ਚੀਜ਼ਾਂ ਨਾਲ ਠੀਕ ਤਰ੍ਹਾਂ ਵਿਹਾਰ ਨਹੀਂ ਕਰਦੇ-ਉਹ ਇਹ ਨਹੀਂ ਦਰਸਾਂਉਦੇ ਕਿ ਇਹ ਮਹੱਤਵਪੂਰਣ ਹਨ। ਉਹ ਪਵਿੱਤਰ ਚੀਜ਼ਾਂ ਨਾਲ ਇਸ ਤਰ੍ਹਾਂ ਦਾ ਵਿਹਾਰ ਕਰਦੇ ਹਨ ਜਿਵੇਂ ਉਹ ਪਵਿੱਤਰ ਨਾ ਹੋਣ। ਉਹ ਪਾਕ ਚੀਜ਼ਾਂ ਨਾਲ ਨਾਪਾਕ ਚੀਜ਼ਾਂ ਵਰਗਾ ਵਿਹਾਰ ਕਰਦੇ ਹਨ। ਉਹ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਸਿੱਖਿਆ ਨਹੀਂ ਦਿੰਦੇ। ਉਹ ਮੇਰੇ ਆਰਾਮ ਕਰਨ ਦੇ ਖਾਸ ਦਿਨਾਂ ਨੂੰ ਆਦਰ ਦੇਣ ਤੋਂ ਇਨਕਾਰੀ ਹਨ। ਉਹ ਮੇਰੇ ਨਾਲ ਇਸ ਤਰ੍ਹਾਂ ਦਾ ਵਿਹਾਰ ਕਰਦੇ ਨੇ ਜਿਵੇਂ ਮੈਂ ਮਹੱਤਵਪੂਰਣ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਭੰਨਿਆ ਅਤੇ ਮੇਰੀਆਂ ਪਵਿੱਤ੍ਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਨ੍ਹਾਂ ਨੇ ਪਵਿੱਤ੍ਰ ਅਤੇ ਅਪਵਿੱਤ੍ਰ ਵਿੱਚ ਕੁਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਨ੍ਹਾਂ ਨੇ ਅੱਖਾਂ ਫੇਰ ਲਈਆਂ ਸੋ ਮੈਂ ਉਨ੍ਹਾਂ ਵਿੱਚ ਪਲੀਤ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਤੋੜਿਆ ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਹਨਾਂ ਨੇ ਪਵਿੱਤਰ ਅਤੇ ਅਪਵਿੱਤਰ ਵਿੱਚ ਕੁਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫ਼ਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਹਨਾਂ ਨੇ ਅੱਖਾਂ ਫੇਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਪਲੀਤ ਹੋਇਆ।