Ezekiel 22:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਨਬੀ ਲੋਕਾਂ ਨੂੰ ਚੇਤਾਵਨੀ ਨਹੀਂ ਦਿੰਦੇ-ਉਹ ਸੱਚ ਉੱਤੇ ਪਰਦਾ ਪਾਉਂਦੇ ਹਨ। ਉਹ ਉਨ੍ਹਾਂ ਕਾਰੀਗਰਾਂ ਵਰਗੇ ਹਨ ਜਿਹੜੇ ਸੱਚਮੁੱਚ ਦੀਵਾਰ ਨੂੰ ਠੀਕ ਨਹੀਂ ਕਰਦੇ। ਉਹ ਸਿਰਫ਼ ਸੁਰਾਖਾਂ ਉੱਤੇ ਪਲਸਤਰ ਫ਼ੇਰਦੇ ਹਨ। ਉਹ ਸਿਰਫ਼ ਝੂਠ ਹੀ ਦੇਖਦੇ ਹਨ। ਉਹ ਆਪਣਾ ਜਾਦੂ ਕਰਕੇ ਭਵਿੱਖ ਦਾ ਹਾਲ ਜਾਨਣ ਦੀ ਕੋਸ਼ਿਸ਼ ਕਰਦੇ ਹਨ ਪਰ ਉਹ ਸਿਰਫ਼ ਝੂਠ ਬੋਲਦੇ ਹਨ। ਉਹ ਆਖਦੇ ਹਨ, ‘ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।’ ਪਰ ਉਹ ਸਿਰਫ਼ ਝੂਠ ਬੋਲ ਰਹੇ ਹਨ-ਯਹੋਵਾਹ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਨਬੀ ਉਨ੍ਹਾਂ ਦੇ ਲਈ ਕੱਚੀ ਲੇਂਬੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਫਾਲ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੁ ਯਹੋਵਾਹ ਨੇ ਐਉਂ ਫ਼ਰਮਾਇਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਫ਼ਰਮਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਨਬੀ ਉਹਨਾਂ ਦੇ ਲਈ ਕੱਚੀ ਕਲੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਉਪਾਅ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੂ ਯਹੋਵਾਹ ਨੇ ਇਹ ਆਖਿਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਆਖਿਆ।