Ezekiel 22:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਯਰੂਸ਼ਲਮ ਦੇ ਲੋਕੋ, ਤੁਸੀਂ ਬਹੁਤ ਬੰਦਿਆਂ ਨੂੰ ਮਾਰਿਆ। ਤੁਸੀਂ ਬੁੱਤ ਬਣਾਏ। ਤੁਸੀਂ ਦੋਸ਼ੀ ਹੋ, ਅਤੇ ਤੁਹਾਨੂੰ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਤੁਹਾਡਾ ਅੰਤ ਆ ਗਿਆ ਹੈ। ਦੂਸਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਣਗੀਆਂ। ਉਹ ਦੇਸ ਤੁਹਾਡੇ ਉੱਤੇ ਹੱਸਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਗਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਨ੍ਹਾਂ ਮੂਰਤੀਆਂ ਕਰਕੇ ਜਿਨ੍ਹਾਂ ਨੂੰ ਤੂੰ ਬਣਾਇਆ, ਭ੍ਰਿਸ਼ਟ ਹੋਇਆ, ਤੂੰ ਆਪਣਿਆਂ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣਿਆਂ ਵਰਿਹਾਂ ਨੂੰ ਵੀ, ਏਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਹਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਹਨਾਂ ਮੂਰਤੀਆਂ ਕਰਕੇ ਜਿਹਨਾਂ ਨੂੰ ਤੂੰ ਬਣਾਇਆ, ਭਰਿਸ਼ਟ ਹੋਇਆ, ਤੂੰ ਆਪਣੇ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣੇ ਸਾਲਾਂ ਨੂੰ ਵੀ, ਇਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ।