Ezekiel 23:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਆਦਮੀਆਂ ਦੀ ਭੀੜ ਤੇਰੇ ਕੋਲ ਆਵੇਗੀ। ਉਹ ਆਪਣੇ ਘੋੜਿਆਂ ਅਤੇ ਰਬਾਂ ਉੱਤੇ ਸਵਾਰ ਹੋਕੇ ਆਉਣਗੇ। ਉਹ ਬਹੁਤ-ਬਹੁਤ ਸਾਰੇ ਆਦਮੀ ਹੋਣਗੇ। ਉਨ੍ਹਾਂ ਕੋਲ ਆਪਣੇ ਨੇਜ਼ੇ, ਢਾਲਾਂ ਅਤੇ ਟੋਪ ਹੋਣਗੇ। ਉਹ ਸਾਰੇ ਤੇਰੇ ਦੁਆਲੇ ਇਕੱਠੇ ਹੋ ਜਾਣਗੇ। ਮੈਂ ਉਨ੍ਹਾਂ ਨੂੰ ਓਹੋ ਕੁਝ ਦੱਸਾਂਗਾ ਜੋ ਤੂੰ ਮੇਰੇ ਨਾਲ ਕੀਤਾ ਹੈ ਅਤੇ ਉਹ ਆਪਣੇ ਤਰੀਕੇ ਨਾਲ ਤੈਨੂੰ ਸਜ਼ਾ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਜੰਗੀ ਸ਼ਸਤ੍ਰਾਂ ਅਤੇ ਰਥਾਂ ਅਤੇ ਛਕੜਿਆਂ ਅਤੇ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਚੜ੍ਹਾਈ ਕਰਨਗੇ ਅਤੇ ਢਾਲ ਤੇ ਸੀਨਾ ਬੰਦ ਅਤੇ ਲੋਹੇ ਦਾ ਟੋਪ ਪਾਕੇ ਚੁਫੇਰਿਓਂ ਤੈਨੂੰ ਘੇਰ ਲੈਣਗੇ। ਮੈਂ ਨਿਆਉਂ ਉਨ੍ਹਾਂ ਨੂੰ ਸੌਂਪਾਂਗਾ ਅਤੇ ਓਹ ਆਪਣੇ ਨਿਆਉਂ ਅਨੁਸਾਰ ਤੇਰਾ ਨਿਆਉਂ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਜੰਗੀ ਸ਼ਸਤਰਾਂ, ਰਥਾਂ, ਛਕੜਿਆਂ ਅਤੇ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਚੜ੍ਹਾਈ ਕਰਨਗੇ ਅਤੇ ਢਾਲ਼, ਸੀਨਾ ਬੰਦ ਅਤੇ ਲੋਹੇ ਦਾ ਟੋਪ ਪਾ ਕੇ ਚਾਰੇ ਪਾਸਿਓਂ ਤੈਨੂੰ ਘੇਰ ਲੈਣਗੇ। ਮੈਂ ਨਿਆਂ ਉਹਨਾਂ ਨੂੰ ਸੌਂਪਾਂਗਾ ਅਤੇ ਉਹ ਆਪਣੇ ਨਿਆਂ ਅਨੁਸਾਰ ਤੇਰਾ ਨਿਆਂ ਕਰਨਗੇ।