Ezekiel 23:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਤੈਨੂੰ ਦਿਖਾ ਦੇਣਗੇ ਕਿ ਉਹ ਤੈਨੂੰ ਕਿੰਨੀ ਨਫ਼ਰਤ ਕਰਦੇ ਹਨ! ਉਹ ਤੇਰੇ ਪਾਸੋਂ ਹਰ ਉਹ ਚੀਜ਼ ਖੋਹ ਲੈਣਗੇ ਜਿਸ ਲਈ ਤੂੰ ਕੰਮ ਕੀਤਾ ਸੀ। ਅਤੇ ਉਹ ਤੈਨੂੰ ਨਿਰਬਸਤਰ ਅਤੇ ਨਂਗਿਆਂ ਕਰ ਛੱਡਣਗੇ! ਲੋਕੀ ਤੇਰੇ ਪਾਪਾਂ ਨੂੰ ਚੰਗੀ ਤਰ੍ਹਾਂ ਦੇਖ ਲੈਣਗੇ। ਉਹ ਦੇਖ ਲੈਣਗੇ ਕਿ ਤੂੰ ਇੱਕ ਵੇਸਵਾ ਦੀ ਤਰ੍ਹਾਂ ਵਿਹਾਰ ਕੀਤਾ ਸੀ ਅਤੇ ਬਦ ਸੁਪਨੇ ਲੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਤੇਰੇ ਨਾਲ ਘਿਰਣਾ ਦਾ ਵਰਤਾਰਾ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ ਇੱਥੋਂ ਤੀਕੁਰ ਕਿ ਤੇਰੀ ਜ਼ਨਾਕਾਰੀ ਦਾ ਨੰਗੇਜ ਖੁਲ਼੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੇ ਨਾਲ ਘਿਰਣਾ ਦਾ ਵਰਤਾਓ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ।