Ezekiel 23:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਵਿਭਚਾਰ ਕੀਤਾ ਹੈ। ਉਹ ਕਤਲ ਦੇ ਦੋਸ਼ੀ ਹਨ। ਉਨ੍ਹਾਂ ਨੇ ਬਦਕਾਰਾਂ ਵਾਂਗ ਵਿਹਾਰ ਕੀਤਾ-ਉਹ ਮੈਨੂੰ ਛੱਡ ਕੇ ਆਪਣੇ ਬੁੱਤਾਂ ਨਾਲ ਹੋ ਗਏ। ਉਨ੍ਹਾਂ ਨੇ ਮੇਰੇ ਬੱਚੇ ਪੈਦਾ ਕੀਤੇ ਸਨ। ਪਰ ਉਨ੍ਹਾਂ ਨੇ ਉਨ੍ਹਾਂ ਨੂੰ ਅੱਗ ਵਿੱਚੋਂ ਗੁਜ਼ਰਨ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਆਪਣੇ ਬੁੱਤਾਂ ਨੂੰ ਭੋਜਨ ਦੇਣ ਲਈ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਨੇ ਜ਼ਨਾਹ ਕੀਤਾ ਅਤੇ ਉਨ੍ਹਾਂ ਦੇ ਹੱਥ ਲਹੂ ਭਰੇ ਹਨ। ਹਾਂ, ਉਨ੍ਹਾਂ ਨੇ ਆਪਣੀਆਂ ਮੂਰਤੀਆਂ ਨਾਲ ਜ਼ਨਾਹ ਕੀਤਾ ਅਤੇ ਆਪਣੇ ਪੁੱਤ੍ਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਓਹ ਖਾਣਾ ਹੋਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ!