Ezekiel 23:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਰੂਸਲਮ ਦਾ ਸ਼ੋਰ ਇਸ ਤਰ੍ਹਾਂ ਲਗਦਾ ਸੀ ਜਿਵੇਂ ਲੋਕ ਜਸ਼ਨ ਮਨਾ ਰਹੇ ਹੋਣ। ਬਹੁਤ ਸਾਰੇ ਲੋਕ ਜਸ਼ਨ ਵਿੱਚ ਆਏ। ਬਹੁਤ ਸਾਰੇ ਬੰਦੇ ਮਾਰੂਬਲ ਵਿੱਚੋਂ ਆਉਂਦੇ ਹੋਏ ਪਹਿਲਾਂ ਹੀ ਪੀ ਰਹੇ ਸਨ। ਉਨ੍ਹਾਂ ਨੇ ਔਰਤਾਂ ਨੂੰ ਖੂਬਸੂਰਤ ਕਂਗਣ ਅਤੇ ਤਾਜ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਗਾਫਲਾਂ ਦੀ ਭੀੜ ਦੀ ਅਵਾਜ਼ ਉਹ ਦੇ ਨਾਲ ਸੀ ਅਤੇ ਆਮ ਮਨੁੱਖਾਂ ਤੋਂ ਬਿਨਾਂ ਜੰਗਲ ਵਿੱਚੋਂ ਸ਼ਰਾਬੀ ਆਦਮੀਆਂ ਨੂੰ ਵੀ ਲਿਆਏ ਅਤੇ ਉਨ੍ਹਾਂ ਨੇ ਓਹਨਾਂ ਦੇ ਹੱਥਾਂ ਵਿੱਚ ਕੜੇ ਅਤੇ ਸਿਰਾਂ ਉੱਤੇ ਸੁੰਦਰ ਤਾਜ ਪਹਿਨਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਗਾਫ਼ਲਾਂ ਦੀ ਭੀੜ ਦੀ ਅਵਾਜ਼ ਉਹ ਦੇ ਨਾਲ ਸੀ, ਆਮ ਮਨੁੱਖਾਂ ਤੋਂ ਬਿਨਾਂ ਜੰਗਲ ਵਿੱਚੋਂ ਸ਼ਰਾਬੀ ਆਦਮੀਆਂ ਨੂੰ ਲਿਆਏ ਅਤੇ ਉਹਨਾਂ ਨੇ ਉਹਨਾਂ ਦੇ ਹੱਥ ਵਿੱਚ ਕੜੇ ਅਤੇ ਸਿਰਾਂ ਉੱਤੇ ਸੁੰਦਰ ਤਾਜ ਪਹਿਨਾਏ।