Ezekiel 24:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਾਲ ਗੱਲ ਕਰਨ ਲਈ ਆਖਿਆ ਸੀ। ਯਹੋਵਾਹ ਮੇਰਾ ਪ੍ਰਭੂ ਨੇ ਆਖਿਆ, ‘ਦੇਖੋ, ਮੈਂ ਆਪਣੇ ਪਵਿੱਤਰ ਸਥਾਨ ਨੂੰ ਤਬਾਹ ਕਰ ਦਿਆਂਗਾ। ਅਤੇ ਤੁਸੀਂ ਇਸ ਸਥਾਨ ਉੱਤੇ ਮਾਣ ਕਰਦੇ ਹੋ ਅਤੇ ਇਸਦੀ ਉਸਤਤਿ ਦੇ ਗੀਤ ਗਾਉਂਦੇ ਹੋ। ਤੁਸੀਂ ਇਸ ਸਥਾਨ ਨੂੰ ਵੇਖਣ ਨੂੰ ਪਿਆਰ ਕਰਦੇ ਹੋ। ਤੁਸੀਂ ਇਸ ਥਾਂ ਨੂੰ ਸੱਚਮੁੱਚ ਪਿਆਰ ਕਰਦੇ ਹੋ। ਪਰ ਮੈਂ ਇਸ ਸਥਾਨ ਨੂੰ ਤਬਾਹ ਕਰ ਦੇਵਾਂਗਾ। ਅਤੇ ਤੁਹਾਡੇ ਬੱਚੇ ਜਿਨ੍ਹਾਂ ਨੂੰ ਤੁਸੀਂ ਪਿੱਛੇ ਛੱਡ ਦਿੱਤਾ ਸੀ, ਜੰਗ ਵਿੱਚ ਮਾਰੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ! ਮੈਂ ਆਪਣੇ ਪਵਿੱਤਰ ਅਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਪਲੀਤ ਕਰਾਂਗਾ ਅਤੇ ਤੁਹਾਡੇ ਪੁੱਤ੍ਰ ਤੇ ਧੀਆਂ ਜਿਨ੍ਹਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ ਤਲਵਾਰ ਨਾ ਡਿੱਗਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।