Ezekiel 24:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਮੈਂ ਲੋਕਾਂ ਕੋਲੋਂ ਉਹ ਸੁਰੱਖਿਅਤ ਥਾਂ (ਯਰੂਸ਼ਲਮ) ਖੋਹ ਲਵਾਂਗਾ। ਉਹ ਖੂਬਸੂਰਤ ਥਾਂ ਉਨ੍ਹਾਂ ਨੂੰ ਖੁਸ਼ੀ ਦਿੰਦੀ ਹੈ। ਉਹ ਉਸ ਥਾਂ ਨੂੰ ਦੇਖਣਾ ਪਸੰਦ ਕਰਦੇ ਹਨ ਉਹ ਸੱਚਮੁੱਚ ਉਸ ਥਾਂ ਨੂੰ ਪਿਆਰ ਕਰਦੇ ਹਨ। ਪਰ ਉਸ ਵੇਲੇ, ਮੈਂ ਉਨ੍ਹਾਂ ਲੋਕਾਂ ਕੋਲੋਂ ਉਹ ਸ਼ਹਿਰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਖੋਹ ਲਵਾਂਗਾ। ਬੱਚਿਆਂ ਹੋਇਆਂ ਵਿੱਚੋਂ ਕੋਈ ਇੱਕ ਤੇਰੇ ਪਾਸ ਯਰੂਸ਼ਲਮ ਬਾਰੇ ਮੰਦੀ ਖਬਰ ਲੈ ਕੇ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ,ਕਿ ਜਿਸ ਦਿਹਾੜੇ ਮੈਂ ਉਨ੍ਹਾਂ ਤੋਂ ਉਨ੍ਹਾਂ ਦੀ ਸ਼ਕਤੀ ਅਤੇ ਖੁਸ਼ੀ ਅਰ ਪਰਤਾਪ, ਉਨ੍ਹਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਨ੍ਹਾਂ ਦੇ ਮੰਨ ਮੋਹਣੇ ਧੀਆਂ ਪੁੱਤ੍ਰ ਲੈ ਲਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਜਿਸ ਦਿਨ ਮੈਂ ਉਹਨਾਂ ਤੋਂ ਉਹਨਾਂ ਦੀ ਸ਼ਕਤੀ, ਖੁਸ਼ੀ ਅਤੇ ਪਰਤਾਪ, ਉਹਨਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਹਨਾਂ ਦੇ ਮਨਮੋਹਣੇ ਧੀਆਂ ਪੁੱਤਰ ਲੈ ਲਵਾਂਗਾ।