Ezekiel 24:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ: ‘ਬੁਰਾ ਹੋਵੇਗਾ ਇਹ ਯਰੂਸ਼ਲਮ ਲਈ ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਲਈ। ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ ਅਤੇ ਮਿਟਾਏ ਨਹੀਂ ਜਾ ਸੱਕਦੇ ਜੰਗ ਦੇ ਉਹ ਧੱਬੇ। ਸਾਫ਼ ਨਹੀਂ ਹੈ ਹਾਂਡੀ, ਇਸ ਲਈ ਚਾਹੀਦਾ ਹੈ ਤੁਹਾਨੂੰ ਕਿ ਕੱਢ ਲਵੋ ਮਾਸ ਦੀ ਬੋਟੀ ਉਸ ਹਾਂਡੀ ਵਿੱਚੋਂ! ਖਾਵੋ ਨਾ ਉਸ ਮਾਸ ਨੂੰ! ਅਤੇ ਜਾਜਕਾਂ ਨੂੰ ਚੁਨਣ ਨਾ ਦਿਓ ਕੁਝ ਵੀ ਉਸ ਉਜੜੇ ਹੋਏ ਮਾਸ ਵਿੱਚੋਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਦੇਗ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ। ਇੱਕ ਇੱਕ ਟੋਟਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਗੁਣਾ ਨਾ ਪਾਇਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਕੜਾਹੇ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ। ਇੱਕ-ਇੱਕ ਟੁੱਕੜਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਪਰਚੀਆਂ ਨਾ ਪਾਈਆਂ ਜਾਣ।