Ezekiel 25:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੰਮੋਨੀਆਂ ਦੇ ਲੋਕਾਂ ਨੂੰ ਆਖ: ‘ਯਹੋਵਾਹ ਮੇਰਾ ਪ੍ਰਭੂ ਦੇ ਸ਼ਬਦ ਨੂੰ ਸੁਣੋ! ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਜਦੋਂ ਮੇਰਾ ਪਵਿੱਤਰ ਸਥਾਨ ਬਰਬਾਦ ਹੋਇਆ ਤਾਂ ਤੁਸੀਂ ਖੁਸ਼ ਸੀ। ਤੁਸੀਂ ਇਸਰਾਏਲ ਦੀ ਧਰਤੀ ਦੇ ਖਿਲਾਫ਼ ਸੀ ਜਦੋਂ ਇਹ ਪ੍ਰਦੂਸ਼ਿਤ ਸੀ। ਤੁਸੀਂ ਯਹੂਦਾਹ ਦੇ ਪਰਿਵਾਰ ਦੇ ਖਿਲਾਫ਼ ਸੀ, ਜਦੋਂ ਲੋਕਾਂ ਨੂੰ ਬੰਦੀ ਬਣਾਕੇ ਦੂਰ ਲਿਜਾਇਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਏਸ ਲਈ ਕਿ ਤੂੰ ਮੇਰੇ ਅਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਅਸੀਰੀ ਵਿੱਚ ਗਿਆ, “ਆਹਾ ਹਾ” ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਮੇਰੇ ਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਗੁਲਾਮੀ ਵਿੱਚ ਗਿਆ, “ਆਹਾ ਹਾ” ਆਖਿਆ।