Ezekiel 26:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਬਲ ਦਾ ਰਾਜਾ ਤੁਹਾਡੇ ਸ਼ਹਿਰ ਰਾਹੀਂ ਸਵਾਰ ਹੋਕੇ ਆਵੇਗਾ। ਉਸ ਦੇ ਘੋੜਿਆਂ ਦੇ ਸੁਂਮ ਤੁਹਾਡੀਆਂ ਗਲੀਆਂ ਵਿੱਚ ਠਕ-ਠਕ ਕਰਦੇ ਆਉਣਗੇ। ਉਹ ਤੁਹਾਡੇ ਲੋਕਾਂ ਨੂੰ ਤਲਵਾਰ ਨਾਲ ਮਾਰ ਦੇਵੇਗਾ। ਤੁਹਾਡੇ ਸ਼ਹਿਰ ਦੇ ਮਜ਼ਬੂਤ ਥੰਮ ਧਰਤੀ ਉੱਤੇ ਢਹਿ ਢੇਰੀ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਘੋੜਿਆਂ ਦੇ ਸੁੰਮਾਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਿਤਾੜ ਸੁੱਟੇਗਾ ਅਤੇ ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਧੰਮ੍ਹ ਧਰਤੀ ਤੇ ਡਿੱਗ ਪੈਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਘੋੜਿਆਂ ਦੀਆਂ ਖੁਰੀਆਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਤਾੜ ਸੁੱਟੇਗਾ, ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਥੰਮ੍ਹ ਧਰਤੀ ਤੇ ਡਿੱਗ ਪੈਣਗੇ।