Ezekiel 26:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਦੇ ਆਦਮੀ ਤੁਹਾਡੀਆਂ ਦੌਲਤਾਂ ਲੁੱਟ ਕੇ ਲੈ ਜਾਣਗੇ। ਜਿਹੜੀਆਂ ਚੀਜ਼ਾਂ ਤੁਸੀਂ ਵੇਚਣੀਆਂ ਚਾਹੁੰਦੇ ਸੀ, ਉਹ ਉਨ੍ਹਾਂ ਨੂੰ ਲੁੱਟ ਕੇ ਲੈ ਜਾਣਗੇ। ਉਹ ਤੁਹਾਡੀਆਂ ਕੰਧਾਂ ਢਾਹ ਦੇਣਗੇ ਅਤੇ ਤੁਹਾਡੇ ਸੁੰਦਰ ਘਰਾਂ ਨੂੰ ਤਬਾਹ ਕਰ ਦੇਣਗੇ। ਉਹ ਤੁਹਾਡੇ ਲੱਕੜੀ ਅਤੇ ਪੱਥਰ ਦੇ ਘਰਾਂ ਨੂੰ ਕੂੜੇ ਵਾਂਗ ਸਮੁੰਦਰ ਵਿੱਚ ਸੁੱਟ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਤੇਰੀ ਮਾਇਆ ਲੁੱਟ ਲੈਣਗੇ ਅਤੇ ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ ਅਤੇ ਤੇਰੀਆਂ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਪਾਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੀ ਮਾਇਆ ਲੁੱਟ ਲੈਣਗੇ, ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ, ਤੇਰੇ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਦੇਣਗੇ।