Ezekiel 26:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਮੁੰਦਰ ਕੰਢੇ ਦੇ ਸਾਰੇ ਦੇਸਾਂ ਦੇ ਸਾਰੇ ਆਗੂ ਆਪਣੇ ਤਖਤਾਂ ਤੋਂ ਹੇਠਾਂ ਉਤਰ ਆਉਣਗੇ ਅਤੇ ਆਪਣਾ ਗ਼ਮ ਪ੍ਰਗਟ ਕਰਨਗੇ। ਉਹ ਆਪਣੇ ਖੂਬਸੂਰਤ ਚੋਲੇ ਉਤਾਰ ਦੇਣਗੇ। ਉਹ ਆਪਣੇ ਖੂਬਸੂਰਤ ਬਸਤਰ ਉਤਾਰ ਦੇਣਗੇ। ਫ਼ੇਰ ਉਹ ਆਪਣੇ ਡਰ ਵਾਲੇ ਬਸਤਰ ਪਾ ਲੈਣਗੇ। ਉਹ ਧਰਤੀ ਉੱਤੇ ਬੈਠ ਜਾਣਗੇ ਅਤੇ ਡਰ ਨਾਲ ਕੰਬਣਗੇ। ਉਹ ਇਸ ਤੱਬ ਤੋਂ ਹੈਰਾਨ ਹੋ ਜਾਣਗੇ ਕਿ ਤੁਸੀਂ ਕਿੰਨੀ ਛੇਤੀ ਨਾਲ ਤਬਾਹ ਹੋ ਗਏ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਲਹਿਣਗੇ, ਅਤੇ ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ ਅਤੇ ਆਪਣੇ ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਅਤੇ ਓਹ ਕੰਬਦੇ ਹੋਏ ਧਰਤੀ ਤੇ ਬਹਿਣਗੇ ਅਤੇ ਓਹ ਹਰ ਘੜੀ ਕੰਬਣਗੇ ਅਤੇ ਤੇਰੇ ਕਰਕੇ ਅਸਚਰਜ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਉਤਰਨਗੇ, ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ, ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਉਹ ਕੰਬਦੇ ਹੋਏ ਧਰਤੀ ਤੇ ਬੈਠਣਗੇ ਅਤੇ ਉਹ ਹਰ ਘੜੀ ਕੰਬਣਗੇ ਅਤੇ ਤੇਰੇ ਕਾਰਨ ਹੈਰਾਨ ਹੋਣਗੇ।