Ezekiel 26:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਹੇਠਾਂ ਉਸ ਡੂੰਘੀ ਖੱਡ ਵਿੱਚ ਸੁੱਟ ਦਿਆਂਗਾ-ਉਸ ਥਾਂ ਉੱਤੇ, ਜਿੱਥੇ ਮੁਰਦਾ ਲੋਕ ਹਨ। ਤੂੰ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਜਾਵੇਂਗਾ ਜਿਹੜੇ ਬਹੁਤ ਪਹਿਲਾਂ ਮਰ ਗਏ ਸਨ। ਮੈਂ ਤੈਨੂੰ ਹੋਰਨਾਂ ਪੁਰਾਣੇ ਖਾਲੀ ਸ਼ਹਿਰਾਂ ਵਾਂਗ ਹੇਠਲੀ ਦੁਨੀਆਂ ਵਿੱਚ ਭੇਜ ਦਿਆਂਗਾ। ਤੂੰ ਉਨ੍ਹਾਂ ਹੋਰ ਸਾਰਿਆਂ ਨਾਲ ਹੋਵੇਂਗਾ ਜਿਹੜੇ ਕਬਰ ਵਿੱਚ ਹੇਠਾਂ ਚੱਲੇ ਜਾਂਦੇ ਹਨ। ਫ਼ੇਰ ਕੋਈ ਵੀ ਤੇਰੇ ਅੰਦਰ ਨਹੀਂ ਰਹੇਗਾ। ਤੂੰ ਫ਼ੇਰ ਕਦੇ ਵੀ ਜਿਉਂਦੇ ਲੋਕਾਂ ਦੀ ਧਰਤੀ ਵਿੱਚ ਨਹੀਂ ਹੋਵੇਂਗਾ!
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਉਨ੍ਹਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਲਹਿ ਜਾਂਦੇ ਹਨ, ਪਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਲਾਹ ਦਿਆਂਗਾ ਅਤੇ ਉਨ੍ਹਾਂ ਨਾਲ ਜਿਹੜੇ ਪਤਾਲ ਵਿੱਚ ਲਹਿ ਜਾਂਦੇ ਹਨ ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦੀਆਂ ਦੀ ਧਰਤੀ ਵਿੱਚ ਪਰਤਾਪ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਹਨਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਪ੍ਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਉਤਾਰ ਦਿਆਂਗਾ ਅਤੇ ਉਹਨਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦਿਆਂ ਦੀ ਧਰਤੀ ਵਿੱਚ ਪ੍ਰਤਾਪ ਦਿਆਂਗਾ।