Ezekiel 27:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਰਵਦ ਅਤੇ ਸਿਸਰੀਆ ਦੇ ਬੰਦੇ ਤੁਹਾਡੇ ਸੁਰੱਖਿਅਤ ਸੈਨਿਕ ਸਨ, ਤੁਹਾਡੇ ਸ਼ਹਿਰ ਦੇ ਆਲੇ-ਦੁਆਲੇ ਦੀ ਦੀਵਾਰ ਉੱਤੇ ਖਲੋਤੇ ਹੋਏ। ਤੁਹਾਡੇ ਮੁਨਾਰਿਆਂ ਵਿੱਚ ਗਾਮਾਦ ਦੇ ਲੋਕ ਸਨ। ਉਨ੍ਹਾਂ ਨੇ ਆਪਣੀਆਂ ਢਾਲਾਂ ਤੁਹਾਡੇ ਸ਼ਹਿਰ ਦੁਆਲੇ ਕੰਧਾਂ ਉੱਤੇ ਟਂਗੀਆਂ ਹੋਈਆਂ ਸਨ। ਉਨ੍ਹਾਂ ਨੇ ਤੁਹਾਡੀ ਸੁੰਦਰਤਾ ਨੂੰ ਪੂਰਨ ਬਣਾ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚੁਫੇਰੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਸੂਰ ਬੀਰ ਤੇਰੇ ਬੁਰਜਾਂ ਵਿੱਚ ਸਨ, ਉਨ੍ਹਾਂ ਆਪਣੀਆਂ ਢਾਲਾਂ ਚੁਫੇਰੇ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਨ੍ਹਾਂ ਨੇ ਤੇਰੀ ਸੁੰਦਰਤਾ ਨੂੰ ਪੂਰਨ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਸੂਰਬੀਰ ਤੇਰੇ ਬੁਰਜ਼ਾਂ ਵਿੱਚ ਸਨ, ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ।