Ezekiel 28:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵਪਾਰ ਤੇਰੇ ਨੇ ਲਿਆਂਦੀਆਂ ਬਹੁਤ ਦੌਲਤਾਂ ਤੇਰੇ ਲਈ। ਪਰ ਰੱਖ ਦਿੱਤਾ ਸੀ ਜ਼ੁਲਮ ਵੀ ਉਨ੍ਹਾਂ ਤੇਰੇ ਅੰਦਰ। ਅਤੇ ਪਾਪ ਕੀਤਾ ਤੂੰ। ਇਸ ਲਈ ਵਰਤਾਉ ਕੀਤਾ ਮੈਂ ਤੇਰੇ ਨਾਲ ਜਿਵੇਂ ਤੂੰ ਹੋਵੇਂ ਕੋਈ ਅਪਵਿੱਤਰ ਚੀਜ਼। ਸੁੱਟ ਦਿੱਤਾ ਸੀ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਤੋਂ ਬਾਹਰ। ਤੂੰ ਖਾਸ ਕਰੂਬੀ ਫ਼ਰਿਸ਼ਤਿਆਂ ਵਿੱਚ ਇੱਕ ਸੀ-ਪੰਖ ਤੇਰੇ ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ! ਪਰ ਮਜ਼ਬੂਰ ਕਰ ਦਿੱਤਾ ਤੈਨੂੰ ਮੈਂ ਉਨ੍ਹਾਂ ਹੀਰਿਆਂ ਨੂੰ ਛੱਡ ਦੇਣ ਲਈ ਚਮਕਦੇ ਸਨ ਜੋ ਅਗਨੀ ਵਾਂਗ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਵਪਾਰ ਦੇ ਵਾਧੇ ਦੇ ਕਾਰਨ ਉਨ੍ਹਾਂ ਤੇਰੇ ਵਿੱਚ ਜ਼ਲੁਮ ਭਰ ਦਿੱਤਾ, ਅਤੇ ਤੈਂ ਪਾਪ ਕੀਤਾ। ਏਸ ਲਈ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਉੱਤੋਂ ਨਾਪਾਕੀ ਵਾਂਗਰ ਸੁੱਟ ਦਿੱਤਾ, ਅਤੇ ਤੈਨੂੰ ਢੱਕਣ ਵਾਲੇ ਕਰੂਬੀ ਨੂੰ ਅੱਗ ਵਾਲੇ ਪੱਥਰਾਂ ਦੇ ਵਿਚਕਾਰ ਨਾਸ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਵਪਾਰ ਦੇ ਵਾਧੇ ਦੇ ਕਾਰਨ ਉਹਨਾਂ ਤੇਰੇ ਵਿੱਚ ਜ਼ੁਲਮ ਭਰ ਦਿੱਤਾ ਅਤੇ ਤੂੰ ਪਾਪ ਕੀਤਾ। ਇਸ ਲਈ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਉੱਤੋਂ ਨਾਪਾਕੀ ਵਾਂਗੂੰ ਸੁੱਟ ਦਿੱਤਾ ਅਤੇ ਤੇਰੇ ਢੱਕਣ ਵਾਲੇ ਕਰੂਬੀ ਨੂੰ ਅੱਗ ਵਾਲੇ ਪੱਥਰਾਂ ਦੇ ਵਿਚਕਾਰ ਨਾਸ ਕਰ ਦਿੱਤਾ।