Ezekiel 28:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀਤੀਆਂ ਤੂੰ ਬਹੁਤ ਖਰਾਬ ਗੱਲਾਂ। ਤੂੰ ਸੀ ਬਹੁਤ ਧੋਖੇਬਾਜ਼ ਵਪਾਰੀ। ਇਸ ਤਰ੍ਹਾਂ ਤੂੰ ਪਵਿੱਤਰ ਥਾਵਾਂ ਨੂੰ ਕਲੰਕਤ ਕਰ ਦਿੱਤਾ। ਇਸ ਲਈ ਅੱਗ ਲਿਆਂਦੀ ਮੈਂ ਤੇਰੇ ਅੰਦਰੋਂ। ਇਸਨੇ ਸਾੜ ਦਿੱਤਾ ਤੈਨੂੰ! ਸੜਕੇ ਸੁਆਹ ਹੋ ਗਿਆ ਤੂੰ ਧਰਤ ਉੱਤੇ। ਦੇਖ ਸੱਕਦਾ ਹੈ ਹੁਣ ਹਰ ਕੋਈ ਤੇਰੀ ਸ਼ਰਮਿੰਦਗੀ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣਿਆਂ ਬਹੁਤਿਆਂ ਔਗਣਾਂ ਦੇ ਕਾਰਨ, ਅਤੇ ਵਪਾਰ ਵਿੱਚ ਬੇਇਨਸਾਫੀ ਕਰਕੇ, ਆਪਣੇ ਪਵਿੱਤ੍ਰ ਅਸਥਾਨਾਂ ਨੂੰ ਅਪਵਿੱਤ੍ਰ ਕੀਤਾ ਹੈ। ਏਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਹ ਨੇ ਤੈਨੂੰ ਖਾ ਲਿਆ, ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਿਆਂ ਬਹੁਤਿਆਂ ਪਾਪਾਂ ਦੇ ਕਾਰਨ ਅਤੇ ਵਪਾਰ ਵਿੱਚ ਬੇਇਨਸਾਫੀ ਦੇ ਕਰਕੇ, ਆਪਣੇ ਪਵਿੱਤਰ ਸਥਾਨਾਂ ਨੂੰ ਅਪਵਿੱਤਰ ਕੀਤਾ ਹੈ। ਇਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਸ ਨੇ ਤੈਨੂੰ ਖਾ ਲਿਆ ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ।