Ezekiel 28:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਬਹੁਤ ਗੁਮਾਨੀ ਹੈਂ ਤੂੰ! ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ! ਬੈਠਾ ਹਾਂ ਮੈਂ ਦੇਵਤਿਆਂ ਦੇ ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।” “‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ! ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ,ਤੂੰ ਸੂਰ ਦੇ ਪਰਧਾਨ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਏਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵ ਹਾਂ, ਅਤੇ ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ, ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵ ਨਹੀਂ ਸਗੋਂ ਆਦਮੀ ਹੈਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ।