Ezekiel 28:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਇਸਰਾਏਲ ਦੇ ਆਲੇ-ਦੁਆਲੇ ਦੇ ਦੇਸ ਉਸ ਨੂੰ ਨਫ਼ਰਤ ਕਰਦੇ ਸਨ। ਪਰ ਉਨ੍ਹਾਂ ਦੇਸਾਂ ਨਾਲ ਮਾੜੀਆਂ ਘਟਨਾਵਾਂ ਵਾਪਰਨਗੀਆਂ। ਫ਼ੇਰ ਓੱਥੇ ਇਸਰਾਏਲ ਦੇ ਪਰਿਵਾਰ ਨੂੰ ਦੁੱਖ ਦੇਣ ਵਾਲੇ ਨਸ਼ਤਰ ਜਾਂ ਕੰਡਿਆਲੀਆਂ ਝਾੜੀਆਂ ਨਹੀਂ ਹੋਣਗੀਆਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪ੍ਰਭੂ ਯਹੋਵਾਹ ਹਾਂ।’”
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਇਸਰਾਏਲ ਦੇ ਘਰਾਣੇ ਦੇ ਲਈ ਉਨ੍ਹਾਂ ਦੇ ਚੁਫੇਰੇ ਦੇ ਉਨ੍ਹਾਂ ਸਾਰੇ ਲੋਕਾਂ ਵਿਚੋਂ ਜਿਹੜੇ ਉਨ੍ਹਾਂ ਨੂੰ ਤੁੱਛ ਜਾਣਦੇ ਸਨ ਕੋਈ ਚੁਭਣ ਵਾਲੀ ਝਾੜੀ ਯਾ ਦੁਖਾਉਣ ਵਾਲਾ ਕੰਡਾ ਨਾ ਰਹੇਗਾ ਅਤੇ ਓਹ ਜਾਣਨਗੇ ਕਿ ਪ੍ਰਭੁ ਯਹੋਵਾਹ ਮੈਂ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਘਰਾਣੇ ਦੇ ਲਈ ਉਹਨਾਂ ਦੇ ਆਲੇ-ਦੁਆਲੇ ਦੇ ਉਹਨਾਂ ਸਾਰੇ ਲੋਕਾਂ ਵਿੱਚੋਂ ਜਿਹੜੇ ਉਹਨਾਂ ਨੂੰ ਤੁੱਛ ਜਾਣਦੇ ਸਨ, ਕੋਈ ਚੁੱਭਣ ਵਾਲੀ ਝਾੜੀ ਜਾਂ ਦੁੱਖ ਦੇਣ ਵਾਲਾ ਕੰਡਾ ਨਾ ਰਹੇਗਾ ਅਤੇ ਉਹ ਜਾਣਨਗੇ ਕਿ ਪ੍ਰਭੂ ਯਹੋਵਾਹ ਮੈਂ ਹਾਂ!