Ezekiel 28:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੈਂ ਇਸਰਾਏਲ ਦੇ ਲੋਕਾਂ ਨੂੰ ਹੋਰਨਾਂ ਕੌਮਾਂ ਦਰਮਿਆਨ ਖਿੰਡਾ ਦਿੱਤਾ ਸੀ। ਪਰ ਮੈਂ ਇਸਰਾਏਲ ਦੇ ਪਰਿਵਾਰ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ। ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗੇਗਾ ਕਿ ਮੈਂ ਪਵਿੱਤਰ ਹਾਂ ਅਤੇ ਉਹ ਮੇਰੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਨਗੀਆਂ। ਓਸ ਸਮੇਂ, ਇਸਰਾਏਲ ਦੇ ਲੋਕ ਆਪਣੀ ਧਰਤੀ ਉੱਤੇ ਰਹਿਣਗੇ ਮੈਂ ਉਹ ਧਰਤੀ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਨ੍ਹਾਂ ਵਿੱਚ ਓਹ ਖਿਲਰ ਗਏ ਹਨ ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਵਿੱਚ ਪਵਿੱਤ੍ਰ ਠਹਿਰਾਇਆ ਜਾਵਾਂਗਾ ਅਤੇ ਓਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ।