Ezekiel 28:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉਸ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਉਹ ਮਕਾਨ ਉਸਾਰਨਗੇ ਅਤੇ ਅੰਗੂਰਾਂ ਦੇ ਬਗੀਚੇ ਲਾਉਣਗੇ। ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ ਸੀ। ਫ਼ੇਰ ਇਸਰਾਏਲ ਦੇ ਲੋਕ ਸੁਰੱਖਿਅਤ ਰਹਿਣਗੇ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ, ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਸ ਵਿੱਚ ਅਰਾਮ ਨਾਲ ਵੱਸਣਗੇ ਸਗੋਂ ਘਰ ਪਾਉਣਗੇ ਅਤੇ ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਨ੍ਹਾਂ ਸਾਰਿਆਂ ਨੂੰ ਜੋ ਚੁਫੇਰਿਓਂ ਉਨ੍ਹਾਂ ਨੂੰ ਤੁੱਛ ਸਮਝਦੇ ਹਨ ਨਿਆਉਂ ਕਰਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਵਿੱਚ ਸੁਰੱਖਿਅਤ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ।