Ezekiel 29:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਬਾਬਲ ਦੇ ਰਾਜੇ ਨਬੂਕਦਨੱਸਰ ਨੇ ਸੂਰ ਦੇ ਖਿਲਾਫ਼ ਆਪਣੀ ਫ਼ੌਜ ਤੋਂ ਸਖਤ ਜੰਗ ਕਰਾਈ। ਉਨ੍ਹਾਂ ਨੇ ਹਰ ਸਿਪਾਹੀ ਦਾ ਸਿਰ ਮੁਂਨ ਦਿੱਤਾ। ਹਰ ਮੋਢਾ ਭਾਰੀ ਬੋਝ ਚੁੱਕਣ ਕਾਰਣ ਰਗੜ ਕੇ ਨੰਗਾ ਕਰ ਦਿੱਤਾ ਗਿਆ ਨਬੂਕਦਨੱਸਰ ਅਤੇ ਉਸਦੀ ਫ਼ੌਜ ਨੇ ਸੂਰ ਨੂੰ ਹਰਾਉਣ ਲਈ ਸਖਤ ਮਿਹਨਤ ਕੀਤੀ। ਪਰ ਉਨ੍ਹਾਂ ਨੂੰ ਉਸ ਸਖਤ ਮਿਹਨਤ ਤੋਂ ਕੁਝ ਵੀ ਨਹੀਂ ਮਿਲਿਆ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਨ੍ਹਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ ਸੂਰ ਤੋਂ ਕੁਝ ਫਲ ਪਰਾਪਤ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁਝ ਫਲ ਪ੍ਰਾਪਤ ਕੀਤਾ।