Ezekiel 29:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਬਾਬਲ ਦੇ ਰਾਜੇ, ਨਬੂਕਦਨੱਸਰ ਨੂੰ ਮਿਸਰ ਦੀ ਧਰਤੀ ਦੇ ਦਿਆਂਗਾ। ਅਤੇ ਨਬੂਕਦਨੱਸਰ ਮਿਸਰ ਦੇ ਲੋਕਾਂ ਨੂੰ ਦੂਰ ਲੈ ਜਾਵੇਗਾ। ਨਬੂਕਦਨੱਸਰ ਮਿਸਰ ਦੀਆਂ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਵੇਗਾ। ਇਹ ਨਬੂਕਦਨੱਸਰ ਦੀ ਫ਼ੌਜ ਲਈ ਤਨਖਾਹ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਮਿਸਰ ਦਾ ਦੇਸ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੂੰ ਦੇ ਦਿਆਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦਾ ਦੇਸ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਦੇ ਦਿਆਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ।