Ezekiel 29:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਪਰ ਮੈਂ ਤੇਰੇ ਜਬੜਿਆਂ ਵਿੱਚ ਕੁੰਡੀਆਂ ਪਾ ਦਿਆਂਗਾ। ਨੀਲ ਨਦੀ ਦੀਆਂ ਮੱਛੀਆਂ ਚਿਪਕ ਜਾਣਗੀਆਂ ਤੇਰੇ ਕੰਡਿਆਂ ਨਾਲ। ਮੈਂ ਤੈਨੂੰ ਅਤੇ ਤੇਰੀਆਂ ਮੱਛੀਆਂ ਨੂੰ ਤੇਰੀਆਂ ਨਦੀਆਂ ਵਿੱਚੋਂ ਕੱਢ ਕੇ ਸੁੱਕੀ ਧਰਤੀ ਤੇ ਸੁੱਟ ਦਿਆਂਗਾ। ਡਿੱਗ ਪਵੇਂਗਾ ਤੂੰ ਧਰਤੀ ਉੱਤੇ, ਅਤੇ ਕੋਈ ਵੀ ਨਹੀਂ ਚੁੱਕੇਗਾ ਤੈਨੂੰ ਜਾ ਦਫ਼ਨਾਏਗਾ। ਮੈਂ ਤੈਨੂੰ ਜੰਗਲੀ ਜਾਨਵਰਾਂ ਅਤੇ ਪੰਛੀਆਂ ਦੇ ਹਵਾਲੇ ਕਰ ਦਿਆਂਗਾ। ਤੂੰ ਉਨ੍ਹਾਂ ਦਾ ਭੋਜਨ ਬਣੇਁਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿਮੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿਮੜੀਆਂ ਹੋਈਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿੰਬੜੀਆਂ ਹੋਈਆਂ ਹਨ।