Ezekiel 3:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਮੈਂ ਇਹ ਆਖਾਂ, ‘ਇਹ ਬੁਰਾ ਆਦਮੀ ਅਵੱਸ਼ ਮਰੇਗਾ!’ ਤਾਂ ਫ਼ੇਰ ਤੈਨੂੰ ਉਸ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ! ਤੈਨੂੰ ਉਸ ਨੂੰ ਆਪਣੀ ਜ਼ਿੰਦਗੀ ਨੂੰ ਤਬਦੀਲ ਕਰਨ ਬਾਰੇ ਅਤੇ ਪਾਪਾਂ ਤੋਂ ਹਟਣ ਬਾਰੇ ਜ਼ਰੂਰ ਆਖਣਾ ਚਾਹੀਦਾ ਹੈ। ਜੇ ਤੂੰ ਉਸ ਬੰਦੇ ਨੂੰ ਚੇਤਾਵਨੀ ਨਹੀਂ ਦੇਵੇਂਗਾ ਤਾਂ ਉਹ ਜ਼ਰੂਰ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਤੈਨੂੰ ਵੀ ਉਸਦੀ ਮੌਤ ਦਾ ਜ਼ਿੰਮੇਵਾਰ ਠਹਿਰਾਵਾਂਗਾ! ਕਿਉਂ ਕਿ ਤੂੰ ਉਸ ਕੋਲ ਨਹੀਂ ਗਿਆ ਸੀ ਅਤੇ ਉਸ ਦੀ ਜਾਨ ਨਹੀਂ ਬਚਾਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਨਿਸਚੇ ਮਰੇਂਗਾ ਅਤੇ ਤੂੰ ਉਸ ਨੂੰ ਚਿਤਾਉਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੇ ਕੁਚਲਣ ਤੋਂ ਖਬਰਦਾਰ ਨਾ ਕਰੇਂ ਭਈ ਉਹ ਜੀਵੇ ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।