Ezekiel 3:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਾਂ ਇੱਕ ਨੇਕ ਬੰਦਾ ਨੇਕ ਹੋਣਾ ਛੱਡ ਦੇਵੇ। ਹੋ ਸੱਕਦਾ ਕਿ ਮੈਂ ਉਸ ਅੱਗੇ ਕੁਝ ਅਜਿਹਾ ਰੱਖਾਂ ਜੋ ਉਸ ਨੂੰ ਪਾਪ ਵੱਲ ਲੈ ਜਾਵੇ। ਉਹ ਮੰਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦੇਵੇਗਾ ਅਤੇ ਇਸ ਲਈ ਉਹ ਮਰ ਜਾਵੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਹ ਪਾਪ ਕਰ ਰਿਹਾ ਹੈ ਅਤੇ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ ਸੀ। ਮੈਂ ਤੈਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਵਾਂਗਾ ਅਤੇ ਲੋਕ ਉਸ ਦੇ ਕੀਤੇ ਨੇਕ ਕੰਮਾਂ ਨੂੰ ਯਾਦ ਨਹੀਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਮੈਂ ਉਹ ਦੇ ਮੂਹਰੇ ਠੋਕਰ ਲਾਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ। ਇਸ ਲਈ ਕਿ ਤੂੰ ਉਹ ਨੂੰ ਚਿਤਾਉਨੀ ਨਹੀਂ ਦਿੱਤੀ ਤਾਂ ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਹ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।