Ezekiel 30:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਮੈਂ ਮਿਸਰ ਦੇ ਰਾਜੇ, ਫਿਰਊਨ ਦੀ ਬਾਂਹ ਤੋੜ ਦਿੱਤੀ ਹੈ। ਕੋਈ ਵੀ ਉਸਦੀ ਬਾਂਹ ਉੱਤੇ ਪੱਟੀ ਨਹੀਂ ਬੰਨ੍ਹੇਗਾ। ਇਹ ਤੰਦਰੁਸ਼ਤ ਨਹੀਂ ਹੋਵੇਗੀ। ਇਸ ਲਈ ਉਸਦੀ ਬਾਂਹ ਇੰਨੀ ਮਜ਼ਬੂਤ ਨਹੀਂ ਹੋਵੇਗੀ ਕਿ ਤਲਵਾਰ ਚੁੱਕ ਸੱਕੇ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ। ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੱਸੀਆਂ ਗਈਆਂ ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ। ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੀਤੀਆਂ ਗਈਆਂ, ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ।