Ezekiel 31:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਲੋਕਾਂ ਨੂੰ ਉਸ ਦਿਨ ਰੁਆਇਆ ਸੀ ਜਦੋਂ ਰੁੱਖ ਹੇਠਾਂ ਸ਼ਿਓਲ ਨੂੰ ਚੱਲਾ ਗਿਆ ਸੀ। ਮੈਂ ਉਸ ਨੂੰ ਡੂੰਘੇ ਸਮੁੰਦਰ ਨਾਲ ਕੱਜ ਦਿੱਤਾ ਸੀ, ਮੈਂ ਇਸਦੀਆਂ ਨਦੀਆਂ ਨੂੰ ਰੋਕ ਦਿੱਤਾ ਸੀ ਅਤੇ ਸਾਰਾ ਪਾਣੀ ਵਗਣ ਤੋਂ ਰੁਕ ਗਿਆ। ਮੈਂ ਲਬਾਨੋਨ ਨੂੰ ਇਸਦਾ ਸੋਗ ਮਨਾਉਣ ਦਿੱਤਾ। ਖੇਤ ਦੇ ਸਾਰੇ ਰੁੱਖ ਉਸ ਵੱਡੇ ਰੁੱਖ ਦੇ ਸੋਗ ਵਿੱਚ ਬੀਮਾਰ ਪੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਹਾੜੇ ਓਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਹ ਦੇ ਲਈ ਡੁੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, - ਹਾਂ ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਉਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਸ ਦੇ ਲਈ ਡੂੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, ਹਾਂ, ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ।