Ezekiel 32:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਸਿਪਾਹੀਆਂ ਦੀ ਵਰਤੋਂ ਜੰਗ ਵਿੱਚ ਤੇਰੇ ਲੋਕਾਂ ਨੂੰ ਮਾਰਨ ਲਈ ਕਰਾਂਗਾ। ਉਹ ਸਿਪਾਹੀ ਸਭ ਤੋਂ ਭਿਆਨਕ ਕੌਮਾਂ ਵਿੱਚੋਂ ਹਨ। ਉਹ ਉਨ੍ਹਾਂ ਚੀਜ਼ਾਂ ਨੂੰ ਤਬਾਹ ਕਰ ਦੇਣਗੇ ਜਿਨ੍ਹਾਂ ਉੱਤੇ ਮਿਸਰ ਮਾਣ ਕਰਦਾ ਹੈ। ਮਿਸਰ ਦੇ ਲੋਕ ਤਬਾਹ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੀ ਭੀੜ ਨੂੰ ਜ਼ੋਰਾਵਾਰਾਂ ਦੀਆਂ ਤਲਵਾਰਾਂ ਨਾਲ ਜਿਹੜੇ ਸਾਰੇ ਦੇ ਸਾਰੇ ਕੌਮਾਂ ਵਿੱਚੋਂ ਭਿਆਣਕ ਹਨ, ਡੇਗ ਦਿਆਂਗਾ।। ਓਹ ਮਿਸਰ ਦੀ ਮਗਰੂਰੀ ਨੂੰ ਮਲੀਆ ਮੇਟ ਕਰਨਗੇ, ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੀ ਭੀੜ ਨੂੰ ਜ਼ੋਰਾਵਰਾਂ ਦੀਆਂ ਤਲਵਾਰਾਂ ਨਾਲ ਡੇਗ ਦਿਆਂਗਾ, ਜਿਹੜੇ ਕੌਮਾਂ ਵਿੱਚੋਂ ਭਿਆਨਕ ਹਨ। ਉਹ ਮਿਸਰ ਦੀ ਮਗਰੂਰੀ ਨੂੰ ਨਸ਼ਟ ਕਰਨਗੇ ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।