Ezekiel 32:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਮਿਸਰ ਦੇ ਲੋਕਾਂ ਲਈ ਰੋ। ਮਿਸਰ ਅਤੇ ਤਾਕਤਵਰ ਕੌਮਾਂ ਦੀਆਂ ਉਨ੍ਹਾਂ ਧੀਆਂ ਦੀ ਕਬਰ ਵੱਲ ਅਗਵਾਈ ਕਰ। ਉਨ੍ਹਾਂ ਦੀ ਹੇਠਲੀ ਦੁਨੀਆਂ ਵੱਲ ਅਗਵਾਈ ਕਰ ਜਿੱਥੇ ਉਹ ਉਨ੍ਹਾਂ ਹੋਰਨਾਂ ਲੋਕਾਂ ਨਾਲ ਹੋਣਗੇ ਜਿਹੜੇ ਉਸ ਡੂੰਘੀ ਖੱਡ ਵਿੱਚ ਹੇਠਾਂ ਚੱਲੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਹੇ ਆਦਮੀ ਦੇ ਪੁੱਤ੍ਰ, ਮਿਸਰ ਦੀ ਭੀੜ ਉੱਤੇ ਰੋਣਾ ਪਿੱਟਣਾ ਕਰ ਅਤੇ ਉਹ ਨੂੰ ਅਤੇ ਪਰਸਿੱਧ ਕੌਮਾਂ ਦੀਆਂ ਧੀਆਂ ਨੂੰ, ਗੋਰ ਵਿੱਚ ਉਤਰਿਆਂ ਹੋਇਆ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇਹ,-
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ-ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ।