Ezekiel 32:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਮਿਸਰ ਦੇ ਰਾਜੇ, ਫਿਰਊਨ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ: “‘ਤੂੰ ਸੋਚਿਆ ਕਿ ਤੂੰ ਸ਼ਕਤੀਸ਼ਾਲੀ ਸ਼ੇਰ ਵਰਗਾ ਹੈ ਜੋ ਕੌਮਾਂ ਅੰਦਰ ਗੁਮਾਨ ਨਾਲ ਚੱਲ ਰਿਹਾ ਹੋਵੇ। ਪਰ ਤੂੰ ਹੈਂ ਅਸਲ ਵਿੱਚ ਝੀਲਾਂ ਦੇ ਅਜਗਰ ਵਰਗਾ। ਤੂੰ ਨਾਲਿਆਂ ਰਾਹੀਂ ਆਪਣਾ ਰਾਹ ਬਣਾ ਲੈਂਦਾ ਹੈਂ। ਗੰਧਲਾ ਕਰਦਾ ਹੈਂ ਤੂੰ ਪਾਣੀ ਨੂੰ ਪੈਰਾਂ ਆਪਣਿਆਂ ਨਾਲ। ਤੂੰ ਮਿਸਰ ਦੇ ਦਰਿਆਵਾਂ ਨੂੰ ਭੜਕਾਉਂਦਾ।’”
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, - ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਙੁ ਸੈਂ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਅਤੇ ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ, ਅਤੇ ਉਨ੍ਹਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।