Ezekiel 32:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਏਲਾਮ ਵੀ ਓੱਥੇ ਹੀ ਹੈ ਅਤੇ ਉਸਦੀ ਸਾਰੀ ਫ਼ੌਜ ਉਸਦੀ ਕਬਰ ਦੁਆਲੇ ਹੈ। ਉਹ ਸਾਰੇ ਹੀ ਜੰਗ ਵਿੱਚ ਮਾਰੇ ਗਏ ਸਨ। ਉਹ ਵਿਦੇਸ਼ੀ ਧਰਤੀ ਹੇਠਾਂ ਡੂੰਘੇ ਚੱਲੇ ਗਏ। ਜਦੋਂ ਉਹ ਜਿਉਂਦੇ ਸਨ ਤਾਂ ਉਹ ਲੋਕਾਂ ਨੂੰ ਡਰਾਉਂਦੇ ਸਨ। ਪਰ ਉਹ ਆਪਣੀ ਸ਼ਰਮ ਲੈ ਕੇ ਉਸ ਡੂੰਘੀ ਖੱਡ ਵਿੱਚ ਹੇਠਾਂ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫੇਰੇ ਹੈ ਉੱਥੇ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਓਹ ਧਰਤੀ ਦੇ ਪਤਾਲ ਵਿੱਚ ਬੇ-ਸੁੰਨਤੇ ਲਹਿ ਗਏ ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ, ਅਤੇ ਉਨ੍ਹਾਂ ਨੇ ਗੋਰ ਵਿੱਚ ਲਹਿ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ।