Ezekiel 32:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਏਲਾਮ ਅਤੇ ਉਸ ਦੇ ਉਨ੍ਹਾਂ ਸਾਰੇ ਸਿਪਾਹੀਆਂ ਲਈ ਜਿਹੜੇ ਜੰਗ ਵਿੱਚ ਮਾਰੇ ਗਏ ਸਨ, ਇੱਕ ਬਿਸਤਰ ਵਿਛਾ ਦਿੱਤਾ ਹੈ। ਏਲਾਮ ਦੀ ਫ਼ੌਜ ਉਸਦੀ ਕਬਰ ਦੇ ਸਾਰੇ ਪਾਸੇ ਹੈ। ਉਹ ਸਾਰੇ ਵਿਦੇਸ਼ੀ ਜੰਗ ਵਿੱਚ ਮਾਰੇ ਗਏ ਸਨ। ਜਦੋਂ ਉਹ ਜਿਉਂਦੇ ਸਨ ਤਾਂ ਉਹ ਲੋਕਾਂ ਨੂੰ ਭੈਭੀਤ ਕਰਦੇ ਸਨ। ਪਰ ਉਹ ਆਪਣੀ ਸ਼ਰਮ ਲੈ ਕੇ ਉਸ ਡੂੰਘੀ ਖੱਡ ਵਿੱਚ ਹੇਠਾਂ ਚੱਲੇ ਗਏ। ਉਨ੍ਹਾਂ ਨੂੰ ਉਨ੍ਹਾਂ ਸਾਰੇ ਲੋਕਾਂ ਨਾਲ ਪਾਇਆ ਗਿਆ ਸੀ ਜਿਹੜੇ ਮਾਰੇ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫੇਰੇ ਹਨ। ਸਾਰੇ ਦੇ ਸਾਰੇ ਬੇ-ਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ ਓਹ ਜਿਉਂਦਿਆਂ ਦੀ ਧਰਤੀ ਵਿੱਚ ਭੈ ਦਾ ਕਾਰਨ ਸਨ ਅਤੇ ਉਨ੍ਹਾਂ ਨੇ ਗੋਰ ਵਿੱਚ ਲਹਿ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਓਹ ਵੱਢੇ ਹੋਇਆਂ ਵਿੱਚ ਰੱਖੇ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆਂ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ। ਸਾਰੇ ਦੇ ਸਾਰੇ ਬੇਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ। ਉਹ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਉਹ ਵੱਢੇ ਹੋਇਆਂ ਵਿੱਚ ਰੱਖੇ ਗਏ।